ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਖੇਡ ਨੀਤੀ ਦੀ ਤਿਆਰੀ ਸਬੰਧੀ ਵਿਸ਼ੇਸ਼ ਮੀਟਿੰਗ

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਖੇਡ ਨੀਤੀ ਦੀ ਤਿਆਰੀ ਸਬੰਧੀ ਵਿਸ਼ੇਸ਼ ਮੀਟਿੰਗ
IMG_20180319_155857

ਐੱਸ.ਏ.ਐੱਸ. ਨਗਰ 19 ਮਾਰਚ (Karanbir Shah) ਦਫਤਰ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ (ਸਪੋਰਟਸ ਸ਼ਾਖਾ) ਵੱਲੋਂ ਪੰਜਾਬ ਸਕੂਲ ਫ਼ਿਜ਼ੀਕਲ ਐਜੂਕੇਸ਼ਨ ਵਿਕਾਸ ਫੰਡ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮਾਨਯੋਗ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਹੋਈ| ਇਸ ਵਿਸ਼ੇਸ਼ ਮੀਟਿੰਗ ਵਿੱਚ ਵਿਧਾਇਕ ਤੇ ਉੱਘੇ ਓਲੰਪੀਅਨ ਹਾਕੀ ਖਿਡਾਰੀ ਪਦਮ ਸ੍ਰੀ ਪ੍ਰਗਟ ਸਿੰਘ ਤੋਂ ਇਲਾਵਾ ਪਰਮਜੀਤ ਸਿੰਘ ਡੀ.ਪੀ.ਆਈ. ਸੈਕੰਡਰੀ ਸਿੱਖਿਆ, ਸ੍ਰੀਮਤੀ ਅੰਮ੍ਰਿਤ ਗਿੱਲ ਆਈ.ਏ.ਐੱਸ. ਡਾਇਰੈਕਟਰ ਸਪੋਰਟਸ ਵਿਭਾਗ ਪੰਜਾਬ ਵੀ ਉਚੇਚੇ ਤੌਰ ‘ਤੇ ਸ਼ਾਮਿਲ ਹੋਏ|
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਖੇਡਾਂ ਵਿੱਚ ਰੁਚੀ ਵਧਾਉਣ ਅਤੇ ਉੱਚ ਪੱਧਰੀ ਯੋਗਤਾ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਦੀ ਪਨੀਰੀ ਤਿਆਰ ਕਰਨ ਦੇ ਨਾਲ਼-ਨਾਲ਼ ਹਰੇਕ ਵਿਦਿਆਰਥੀ ਨੂੰ ਰਵਾਇਤੀ ਜਾਂ ਆਧੁਨਿਕ ਖੇਡਾਂ ਨਾਲ ਜੋੜ ਕੇ ਉਸਦਾ ਸਰੀਰਿਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਿਕ ਵਿਕਾਸ ਕਰਨ ਲਈ ਖੇਡ ਨੀਤੀ ਸਬੰਧੀ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਗਈਆਂ|
ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੀਟਿੰਗ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਖੇਤਰਾਂ ਤੋਂ ਆਏ ਖੇਡਾਂ ਨਾਲ ਸਬੰਧਿਤ ਸ਼ਖਸ਼ੀਅਤਾਂ ਤੋਂ ਸਕੂਲ਼ੀ ਵਿਦਿਆਰਥੀਆਂ ਲਈ ਤਿਆਰ ਕੀਤੀ ਜਾ ਰਹੀ ਖੇਡ ਨੀਤੀ ਬਾਰੇ ਸੁਝਾਅ ਮੰਗੇ| ਉਹਨਾਂ ਸਮੂਹ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਸਕੂਲਾਂ ਦੇ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਪ੍ਰਤੀ ਬੋਲਦੇ ਹੋਏ ਕਿਹਾ ਕਿ ਇੱਕ ਵਧੀਆ ਖਿਡਾਰੀ ਵਧੀਆ ਅਕਾਦਮਿਕ ਪੱਧਰ ‘ਤੇ ਪ੍ਰਾਪਤੀਆਂ ਕਰ ਸਕਦਾ ਹੈ ਕਿਉਂਕਿ ਉਸਦੀ ਮੌਕੇ ‘ਤੇ ਫ਼ੈਸਲਾ ਲੈਣ ਦੀ ਗੁਣਵੱਤਾ ਦੂਜਿਆਂ ਨਾਲੋਂ ਵੱਧ ਜਾਂਦੀ ਹੈ|
ਵਿਸ਼ੇਸ਼ ਤੌਰ ‘ਤੇ ਪਹੁੰਚੇ ਪ੍ਰਸਿੱਧ ਹਾਕੀ ਓਲੰਪੀਅਨ ਪਦਮ ਸ਼੍ਰੀ ਪ੍ਰਗਟ ਸਿੰਘ ਨੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਤਿਆਰ ਕੀਤੀ ਜਾ ਰਹੀ ਖੇਡ ਨੀਤੀ ਸਬੰਧੀ ਕਿਹਾ ਕਿ ਇਸ ਨੀਤੀ ਨਾਲ਼ ਪੰਜਾਬ ਦੇ ਬੱਚਿਆਂ ਨੂੰ ਬਹੁਤ ਲਾਭ ਹੋਵੇਗਾ ਅਤੇ ਵਧੀਆ ਖਿਡਾਰੀਆਂ ਅਤੇ ਸਿਹਤਮੰਦ ਆਦਰਸ਼ ਨਾਗਰਿਕਾਂ ਨੂੰ ਤਿਆਰ ਕਰਨ ਦਾ ਉਪਰਾਲਾ ਵੀ ਹੋਵੇਗਾ|
ਬੁਲਾਰੇ ਨੇ ਦੱਸਿਆ ਕਿ ਇਸ ਖੇਡ ਨੀਤੀ ਸਬੰਧੀ ਮੀਟਿੰਗ ਵਿੱਚ ਸੁਖਵੀਰ ਸਿੰਘ ਗਰੇਵਾਲ ਡਾਇਰੈਕਟਰ ਟਰੇਨਿੰਗ ਪੀ.ਆਈ.ਐੱਸ., ਹਰਜਿੰਦਰ ਪਾਲ ਸਿੰਘ ਹੈਪੀ, ਜਤਿੰਦਰ ਪਾਲ ਸਿੰਘ ਲੈਕਚਰਾਰ, ਰੋਸ਼ਨ ਖੇੜਾ, ਕੁਲਬੀਰ ਸਿੰਘ, ਹਰਿੰਦਰ ਸਿੰਘ ਗਰੇਵਾਲ ਅਧਿਆਪਕ, ਸੁਖਵਿੰਦਰ ਸਿੰਘ ਚਹਿਲ, ਰੁਪਿੰਦਰ ਸਿੰਘ, ਡਾ. ਦਵਿੰਦਰ ਸਿੰਘ ਬੋਹਾ, ਅਮਰਜੀਤ ਸਿੰਘ ਸ਼ਾਸ਼ਤਰੀ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ|

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>